ਮਿਤੀ 04-09-2016 ਨੂੰ ਨਗਰ ਮਕਸੂਦੜਾ ਤੋਂ ਰੰਘਰੇਟੇ ਗੁਰੂ ਕੇ ਬੇਟੇ (ਭਾਈ ਜੈਤਾ ਜੀ) ਭਾਈ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੇ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਿਖੇ ਪੁੰਹਚਣ ਤੇ ਸੰਤ ਬਾਬਾ ਦਰਸ਼ਨ ਸਿੰਘ ਜੀ ਖਾਲਸਾ ਅਤੇ ਤਪੋਬਣ ਦੀ ਸਮੂਹ ਸੰਗਤ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ| ਇਸ ਮੌਕੇ ਸਮਾਪਤੀ ਤੇ ਸੰਤ ਬਾਬਾ ਦਰਸ਼ਨ ਸਿੰਘ ਖਾਲਸਾ ਜੀ ਨੇ ਕਥਾ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਰੰਘਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਦੀਆਂ ਮਹਾਨ ਸਿੱਖਿਆਵਾਂ ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਉਨਾਂ ਕਿਹਾ ਕਿ ਸਾਨੂੰ ਗੁਰੂਆਂ ਪੀਰਾਂ, ਸੰਤਾ ਭਗਤਾਂ, ਸ਼ਹੀਦਾ ਸਿੰਘਾਂ ਦੇ ਦਿਹਾੜੇ ਬੜੀ ਚੜਦੀ ਕਲਾ ਵਿੱਚ ਮਨਾਉਣੇ ਚਾਹੀਦੇ ਹਨ ਜਿਸ ਨਾਲ ਕੌਮ ਵਿੱਚ ਨਵੀ ਚੇਤਨਾ ਪੈਦਾ ਹੋਵੇ, ਨੌਜਵਾਨਾ ਵਿੱਚ ਸਿੱਖੀ ਪ੍ਰਤੀ ਜਜਬਾ ਅਤੇ ਉਤਸ਼ਾਹ ਪੈਦਾ ਹੋਵੇ।
ਇਸ ਮੌਕੇ ਸੰਤ ਬਾਬਾ ਦਰਸ਼ਨ ਸਿੰਘ ਜੀ ਖਾਲਸਾ ਵੱਲੋ ਪੰਜਾਂ ਪਿਆਰਿਆਂ ਅਤੇ ਨਗਰ ਕੀਰਤਨ ਦੇ ਪ੍ਰਬੰਧਕਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।